ਬਾਬਾ ਬਕਾਲਾ ’ਚ ਸਿਆਸੀ ਮਹਾਘਮਾਸਾਨ! ਇੱਕੋ ਦਿਨ ’ਚ ਤਿੰਨ ਧਿਰਾਂ ਦਾ ਸ਼ਕਤੀ ਪ੍ਰਦਰਸ਼ਨ
Edited by Admin | Updated: Fri, 28 Aug 2026 15:15:37
ਬਾਬਾ ਬਕਾਲਾ ’ਚ ਸਿਆਸੀ ਮਹਾਘਮਾਸਾਨ! ਇੱਕੋ ਦਿਨ ’ਚ ਤਿੰਨ ਧਿਰਾਂ ਦਾ ਸ਼ਕਤੀ ਪ੍ਰਦਰਸ਼ਨ

ਚੰਡੀਗੜ੍ਹ (ਹੈਵਨ ਇੰਡੀਆ ਟੀਵੀ ਬਿਊਰੋ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਤਿਹਾਸਕ ‘ਰੱਖੜ ਪੁੰਨਿਆ ਜੋੜ ਮੇਲਾ’ ਇਸ ਵਾਰ ਧਾਰਮਿਕ ਸਮਾਗਮ ਦੇ ਨਾਲ-ਨਾਲ ਸਿਆਸੀ ਸਰਗਰਮੀਆਂ ਦਾ ਵੀ ਵੱਡਾ ਕੇਂਦਰ ਬਣ ਗਿਆ ਹੈ। ਰੱਖੜ ਪੁੰਨਿਆ ਦੇ ਮੌਕੇ ਅੱਜ ਸੂਬੇ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਵੱਲੋਂ ਵੱਖ-ਵੱਖ ਕਾਨਫ਼ਰੰਸਾਂ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇੱਕੋ ਦਿਨ ਹੋ ਰਹੀਆਂ ਇਨ੍ਹਾਂ ਸਿਆਸੀ ਕਾਨਫ਼ਰੰਸਾਂ ਕਾਰਨ ਬਾਬਾ ਬਕਾਲਾ ਸਾਹਿਬ ਦਾ ਸਿਆਸੀ ਮਾਹੌਲ ਕਾਫ਼ੀ ਗਰਮ ਹੋ ਗਿਆ ਹੈ। ਹਰ ਪਾਰਟੀ ਵੱਲੋਂ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਕਰਕੇ ਆਪਣਾ ਪ੍ਰਭਾਵ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਚਰਚਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਹੋ ਰਹੀ ਹੈ। ਗੱਠਜੋੜ ਦੀਆਂ ਚਰਚਾਵਾਂ ਦੇ ਬਾਵਜੂਦ ਦੋਵੇਂ ਪਾਰਟੀਆਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਆਪਣੀਆਂ ਵੱਖ-ਵੱਖ ਸਟੇਜਾਂ ਲਗਾਈਆਂ ਹਨ।

ਭਾਜਪਾ ਦੀ ਕਾਨਫ਼ਰੰਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਕਈ ਵੱਡੇ ਆਗੂ ਸ਼ਾਮਲ ਹੋਏ। ਇਸ ਦੌਰਾਨ ਪਾਰਟੀ ਵੱਲੋਂ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕੀਤਾ ਗਿਆ।

ਦੂਜੇ ਪਾਸੇ ਵਾਰਿਸ ਪੰਜਾਬ ਦੇ ਵੱਲੋਂ ਵੀ ਬਾਬਾ ਬਕਾਲਾ ਸਾਹਿਬ ਵਿਖੇ ‘ਪੰਥਕ ਕਾਨਫ਼ਰੰਸ’ ਕਰਵਾਈ ਜਾ ਰਹੀ ਹੈ, ਜਿਸ ਵਿੱਚ ਪੰਥਕ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ।

ਉੱਧਰ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਵੀ ਰਈਆ ਅਨਾਜ ਮੰਡੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਤਰ੍ਹਾਂ ਰੱਖੜ ਪੁੰਨਿਆ ਜੋੜ ਮੇਲਾ ਇਸ ਵਾਰ ਪੰਜਾਬ ਦੀ ਸਿਆਸਤ ਲਈ ਵੀ ਇੱਕ ਵੱਡਾ ਮੰਚ ਬਣਦਾ ਨਜ਼ਰ ਆ ਰਿਹਾ ਹੈ। आगामी ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਸਿਆਸੀ ਇਕੱਠਾਂ ਨੂੰ ਤਾਕਤ ਦੇ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ।

 

Share: